Monday, 1 February 2016

Waheguru g ♥

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 02.02.2016, ਮੰਗਲਵਾਰ, ੨੦ ਮਾਘ (ਸੰਮਤ ੫੪੭ ਨਾਨਕਸ਼ਾਹੀ) ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮ: ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ (ਅੰਗ: ੬੫੨) ਪੰਜਾਬੀ ਵਿਆਖਿਆ : ਸਲੋਕੁ ਮ: ੪ ॥ (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬। English Translation : SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || Tuesday, 20th Maagh (Samvat 547 Nanakshahi) (Ang: 652) ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..

Monday, 25 January 2016

JANAM DIHARE DIYAN TYARIAN DHAN DHAN BABA DEEP SINGH JI

26 January 2016 (Janam Dihara Mere Pita Dhan Dhan Baba Deep Singh Ji) waheguru waheguru ਬਾਬਾ ਦੀਪ ਸਿੰਘ ਜੀ ਦੇ ਅਵਤਾਰ ਦਿਵਸ ਦੀਆ ਸਮੂਹ ਸਾਧ ਸੰਗਤਾ ਨੂੰ ਲੱਖ ਲੱਖ ਵਧਾਈ ਸਮੂਹ ਸਾਧ ਸੰਗਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਬਾਬਾ ਜੀ ਦੇ ਜਨਮ ਅਸਥਾਣ ਪਹੁਵਿੰਡ ਸਾਹਿਬ ਵਿੱਖੇ ਪਹੁੰਚ ਕੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕਰੋ ਜੀ ਚਾਟੀਵਿੰਡ ਛੋਕ ਤੇ ਪਹੁਵਿੰਡ ਸਾਹਿਬ ਪਹੁੰਚਣ ਵਾਸਤੇ ਫ੍ਰੀ ਬੱਸ ਸੇਵਾ 26 ਜਨਵਰੀ ਸਵੇਰੈ 9:00 ਵਜੇ ਚਲਣਗੀਆ !! ਪਹੁਵਿੰਡ ਸਾਹਿਬ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਤੇ ਜਹਾਜੁ ਰਾਹੀ ਫੁੱਲਾ ਦੀ ਵਰਖਾ ਹੋਵੇਗੀ ਸਵੇਰੈ ਪਹੁਵਿੰਡ ਸਾਹਿਬ ਵਿਖੇ ਆਤਿਸ਼ਬਾਜੀ 26 ਜਨਵਰੀ ਸਵੇਰੇ 4:00 ਵਜੇ !! ਗੁਰੂ ਦਾ ਲੰਗਰ ਅਤੁੱਟ ਵਰਤੇਗਾ ਬਾਬਾ ਜੀ ਸਭ ਤੇ ਕਿਰਪਾ ਕਰਨਾ ਸੱਚੇ ਪਿਤਾ ਜੀ ਸਾਰੀ ਸੰਗਤ ਸ਼ਹੀਦ ਗੰਜ ਸਾਹਿਬ ਜੀ ਵਿਥੇ ਪਹੁੰਚ ਕੇ ਬਾਬਾ ਜੀ ਕੋਲੋ ਪਿਆਰ ਤੇ ਮਨ ਚਾਹ ਮੁਰਾਦਾਂ ਪੂਰਨ ਕਰੋ ਜੀ Dhan Dhan baba deep singh ji da janam dihara sahida sahib ji ♥

Friday, 15 January 2016

Janam Dihara Dhan Dhan shri Gobind Singh ji maharaj ♥

Waheguru jiyo
Full resolutions pics made by me
Keep share (Y)
Dhan dhan shri guru gobind singh ji maharaj de janam dihare diya sbnu lakh lakh wadhaiyan
Waheguru ji ap sb te mehar karn

ਵਾਹ ਓ ਦੁਨੀਆਂ ਦਿਆ ਮਾਲਕਾ,
ਤੂੰ ਵੱਖਰਾ ਹੀ ਧਰਮ ਚਲਾ ਦਿੱਤਾ l
ਪਾ ਪਾਣੀ ਵਿਚ ਗੁਰਬਾਣੀ ਦਾ ਰਸ,
ਤੂੰ ਉਸਨੂੰ ਅਮ੍ਰਿਤ ਬਣਾ ਦਿੱਤਾ l
ਕੰਬਦੇ ਪਏ ਸੀ ਜੋ ਲੋਕ ਚਿੜੀਆਂ ਵਾਂਗ,
ਓਹਨਾਂ ਨੂੰ ਅਮ੍ਰਿਤ ਛਕਾ ਕੇ ਸ਼ੇਰ ਬਣਾ ਦਿੱਤਾ l
ਇੱਥੇ ਇਕ ਨਹੀਂ ਵਾਰਦਾ ਕੋਈ ਕਿਸੇ ਖ਼ਾਤਿਰ,
ਤੂੰ ਸਾਰਾ ਸਰਬੰਸ ਹੀ ਕੌਮ ਦੇ ਲੇਖੇ ਲਾ ਦਿੱਤਾ l ♡♥♡♥♡♥♡♥♡♥♡♥♡♥

Sunday, 10 January 2016

☬ ਧੰਨ ਸ੍ਰੀ ਗੁਰੂ ਰਾਮਦਾਸ ਜੀ ☬ Aj de sohne pavitar darshan ♥ Sri Harmandir sahib ji Sri Darbar sahib ji ♥

☬ ਧੰਨ ਸ੍ਰੀ ਗੁਰੂ ਰਾਮਦਾਸ ਜੀ ☬

Aj de sohne pavitar darshan  ♥
Sri Harmandir sahib ji Sri Darbar sahib ji  ♥

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.01.2016, ਸੋਮਵਾਰ, ੨੭ ਪੋਹ (ਸੰਮਤ ੫੪੭ ਨਾਨਕਸ਼ਾਹੀ) ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ (ਅੰਗ: ੭੦੪) ਪੰਜਾਬੀ ਵਿਆਖਿਆ : ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨। English Translation : JAITSREE, FIFTH MEHL, SECOND HOUSE, CHHANT: ONE UNIVERSAL CREATOR GOD. BY THE GRACE OF THE TRUE GURU: SHALOK: God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 || Monday, 27th Poh (Samvat 547 Nanakshahi) (Ang: 704) ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..

HUKAMNAMA SAHIB JI

Dhan Dhan Baba Deep Singh Ji

Ten Must Know Facts of Shaheed Baba Deep Singh Ji Khalsa

1)Baba ji was a great Sikh scholar who became a soldier and martyr for the defence of Sikhism.

2)Stayed at Anandpur Sahib where he spent about 8 years learning Gurmukhi from Bhai Mani Singh along with the art of horsemanship, archery as well as other arms training.

3)At the age of eighteen, he received Amrit from the Panj Pyare at Anandpur Sahib in the presence of Guru Gobind Singh Ji.

4)Between 1705 and 1728 Baba Deep Singh and Bhai Mani Singh produced a number of hand written copies of the Sri Guru Granth Sahib for distribution among the Sikhs.

5)Baba Deep Singh became head “Granthi” at Damdama Sahib.

6)Fought in various wars – In about 1709, Baba Deep Singh Ji joined Banda Singh Bahadur to fight in the battle of Sirhind. Baba Deep Singh was also a survivor of the Chotta Ghalughara (Small Holocaust) in 1755 when 10,000 Sikhs were killed.

7) On the outskirts of Amritsar, Baba ji and a group of heavily outnumbered Sikhs fought two fierce battles against a Mughal force of 20,000. In the second engagement Baba Deep Singh in the course of battle was beheaded, but having vowed to die in the precincts of the Golden Temple. He kept his promise by continuing after picking up his head and carrying it on his palm, whilst continuing to fight. He then left for Sach Khand with his severed head resting on the parkarma of Harimander Sahib on 13 November 1757.

Today at the same spot, just south of the northeast corner of the parkarma, a large marble octagonal tile marks the spot where his head landed. Many pilgrims stop and pause here daily, as they have since his death, to sprinkle rose pedals and lay garlands on the tile as they pray in his honor.

8) Became Shaheed fighting at Amritsar on November 13, 1757 when he was about 75 years old

9) Baba Deep Singh Ji had been summoned to Damdama Sahib to work with Bhai Mani Singh Ji preparing the final text of Sri Guru Granth Sahib. Guru Gobind Singh Ji recited the entire Granth Sahib to them while they wrote out the text. After its completion Baba Deep Singh Ji continued, for several years, to hand write four additional copies of the holy scriptures.

10) In about 1709, Baba Deep Singh Ji joined Banda Singh Bahadur, the Jathedar appointed by the dying Guru Gobind Singh to fight for the freedom of Punjab. They fought together in the battle at Sirhind—the city in which Guru Gobind Singh Ji’s younger sons had been killed. Although the Muslim army outnumbered the Sikhs significantly, the Sikh army was able to easily defeat the Muslim forces. During the battle, Wazir Khan was killed closing the chapter of tyranny of this Mughal leader.

☬ ਧੰਨ ਧੰਨ ਬਾਬਾ ਦੀਪ ਸਿੰਘ ਜੀ ☬ Aj de sohne pavitar darshan ♥ Gurudwara Dhan Dhan Baba deep singh ji shahida sahib ji ♥

☬ ਧੰਨ ਧੰਨ ਬਾਬਾ ਦੀਪ ਸਿੰਘ ਜੀ ☬

Aj de sohne pavitar darshan ♥
Gurudwara Dhan Dhan Baba deep singh ji shahida sahib ji  ♥

          ਧੰਨ ਧੰਨ ਬਾਬਾ ਦੀਪ ਸਿੰਘ ਜੀ

    ਬਾਬਾ ਜੀ ਆਪ ਸਭ ਨੂੰ ਚੜਦੀ ਕਲਾ ਬਖਸ਼ਣ ਜੀ

Saturday, 9 January 2016

HEAVEN

Beyond the high dynamic range with ultra focus ratio♥ Just now at Golden Temple Darbar Sahib Amritsar Dhan Dhan Sri Guru Granth Sahib Ji · My another Hd album of my father 's darbar SACHKHAND SHRI HARMANDIR SAHIB JI :)

My another Hd album of my father 's darbar

SACHKHAND SHRI HARMANDIR SAHIB JI :)

History About Heaven --:

The Golden Temple, located in the city of Amritsar in the state of Punjab,is a place of great beauty and sublime peacefulness. Originally a small lake in the midst of a quiet forest, the site has been a meditation retreat for wandering mendicants and sages since deep antiquity. The Buddha is known to have spent time at this place in contemplation. Two thousand years after Buddha's time, another philosopher-saint came to live and meditate . This was supreme lord Guru Nanak (1469-1539), the founder of the Sikh religion. After the passing away of Guru Nanak, his disciples continued to frequent the site; over the centuries it became the primary sacred shrine of the Sikhs. The lake was enlarged and structurally contained during the leadership of the fourth Sikh Guru (Ram Dass, 1574-1581), and during the leadership of the fifth Guru (Arjan, 1581-1606), the Hari Mandir, or Temple of God was built. From the early 1600s to the mid 1700s the sixth through tenth Sikh Gurus were constantly involved in defending both their religion and their temple against Muslim armies. On numerous occasions the temple was destroyed by the Muslims, and each time was rebuilt more beautifully by the Sikhs. From 1767 onwards, the Sikhs became strong enough militarily to repulse invaders. Peace returned to the Hari Mandir.

Hari Mandir, Amritsar, India
The temple's architecture draws on both Hindu and Muslim artistic styles yet represents a unique coevolution of the two. During the reign of Maharaja Ranjit Singh (1780-1839), Hari Mandir was richly ornamented with marble sculptures, golden gilding, and large quantities of precious stones. Within the sanctuary, on a jewel-studded platform, lies the Guru Granth Sahib ji , the sacred scripture of the Sikhs. This scripture is a collection of devotional poems, prayers, and hymns composed by the ten Sikh gurus and various Muslim and Hindu saints. Beginning early in the morning and lasting until long past sunset, these hymns are chanted to the exquisite accompaniment of flutes, drums, and stringed instruments. Echoing across the serene lake, this enchantingly beautiful music induces a delicate yet powerful state of trance in the pilgrims strolling leisurely around the marble concourse encircling the pool and temple. An underground spring feeds the sacred sarovar, and throughout the day and night pilgrims immerse themselves in the water, a symbolic cleansing of the soul rather than an actual bathing of the body. Next to the temple complex are enormous pilgrims' dormitories and dining halls where all persons, irrespective of race, religion, or gender, are lodged and fed for free.

Amritsar, the original name of first the ancient lake, then the temple complex, and still later the surrounding city, means "pool of ambrosial nectar." Looking deeply into the origins of this word amrit, we find that it indicates a drink of the gods, a rare and magical substance that catalyzes euphoric states of consciousness and spiritual enlightenment. With this word we have a very clear example of the spirit, power, or energetic character of a particular place becoming encoded as an ancient geographical place name. The myth is not just a fairy tale. It reveals itself as a coded metaphor if we have the knowledge to read the code The amrit of Amritsar flowing into the sarovar of the Hari Mandir were long ago - and remain today - a bringer of peacefulness.

Share :)
Waheguru ji ka khalsa
Waheguru ji ki fateh ji

DHAN DHAN SHRI GURU RAMDAS JI ♥
DHAN DHAN BABA DEEP SINGH JI ♥